Mannat TV Punjabi USA

Post

ਮਾਧ ਭਾਈ ਦੀ ਸੰਗਤ ਨੇ ਧੰਨ-ਧੰਨ ਬਾਬਾ ਭਾਈ ਰੂਪ ਚੰਦ ਜੀ ਦੀ ਬਰਸੀ ਫਰਿਜ਼ਨੋ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ

August 3, 2026 admin
ਮਾਧ ਭਾਈ ਦੀ ਸੰਗਤ ਨੇ ਧੰਨ-ਧੰਨ ਬਾਬਾ ਭਾਈ ਰੂਪ ਚੰਦ ਜੀ ਦੀ ਬਰਸੀ ਫਰਿਜ਼ਨੋ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ

ਸਮਾਧ ਭਾਈ ਦੀ ਸੰਗਤ ਨੇ ਧੰਨ-ਧੰਨ ਬਾਬਾ ਭਾਈ ਰੂਪ ਚੰਦ ਜੀ ਦੀ  ਬਰਸੀ ਫਰਿਜ਼ਨੋ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ
ਗੁਰਿੰਦਰਜੀਤ ਸਿੰਘ “ਨੀਟਾ ਮਾਛੀਕੇ” / ਕੁਲਵੰਤ ਉੱਭੀ ਧਾਲੀਆਂ
ਫਰਿਜ਼ਨੋ (ਕੈਲੀਫੋਰਨੀਆ):
ਪਿੰਡ ਸਮਾਧ ਭਾਈ (ਜ਼ਿਲ੍ਹਾ ਮੋਗਾ) ਦੀ ਸਮੂੰਹ ਸੰਗਤ ਵੱਲੋਂ ਨਿਊ ਇੰਡੀਆ ਸਵੀਟ ਐਂਡ ਸਪਾਈਸ ਦੇ ਜਸਵਿੰਦਰ ਸਿੰਘ, ਡਾ. ਮਲਕੀਤ ਸਿੰਘ ਕਿੰਗਰਾ, ਸ. ਸੁਖਦੇਵ ਸਿੰਘ (ਸ਼ਾਨੇ ਪੰਜਾਬ) ਅਤੇ ਹੋਰ ਸੇਵਾਦਾਰਾਂ ਦੇ ਸਹਿਯੋਗ ਨਾਲ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਵਰੋਸਾਏ ਧੰਨ-ਧੰਨ ਬਾਬਾ ਭਾਈ ਰੂਪ ਚੰਦ ਜੀ ਦੀ ਬਰਸੀ ਗੁਰਦੁਆਰਾ ਨਾਨਕਸਰ, ਕਰਨੀਲੀਆ ਐਵੇਨਿਊ, ਫਰਿਜ਼ਨੋ ਵਿਖੇ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਈ ਗਈ।
ਸਮਾਗਮ ਦੀ ਸ਼ੁਰੂਆਤ 31 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਨਾਲ ਹੋਈ, ਜਦਕਿ 2 ਅਗਸਤ 2026, ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਸਜਾਇਆ ਗਿਆ। ਸੰਗਤ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਇਸ ਮੌਕੇ ਡਾ. ਮਲਕੀਤ ਸਿੰਘ ਕਿੰਗਰਾ ਨੇ ਸਮੂੰਹ ਸੰਗਤ ਨੂੰ ਸਮਾਗਮ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਅਜਿਹੇ ਧਾਰਮਿਕ ਅਤੇ ਇਤਿਹਾਸਕ ਸਮਾਗਮ ਨਵੀਂ ਪੀੜ੍ਹੀ ਨੂੰ ਗੁਰਮਤਿ, ਸਿੱਖ ਇਤਿਹਾਸ ਅਤੇ ਆਪਣੇ ਪਿੰਡ ਦੀਆਂ ਮਹਾਨ ਪਰੰਪਰਾਵਾਂ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਕਿਹਾ ਕਿ ਭਾਈ ਰੂਪ ਚੰਦ ਜੀ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੋਂ ਲੈ ਕੇ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ ਖ਼ਾਲਸਾ ਪੰਥ ਦੀ ਨਿਸ਼ਕਾਮ ਸੇਵਾ ਕਰਕੇ ਸਿੱਖ ਇਤਿਹਾਸ ਵਿੱਚ ਅਮਿੱਟ ਯੋਗਦਾਨ ਪਾਇਆ।
ਇਸ ਸਮੇਂ ਢਾਡੀ ਸੰਦੀਪ ਸਿੰਘ ਲੁਹਾਰਾ ਨੇ ਗੁਰੂ ਜਸ ਸਰਵਣ ਕਰਵਾਉਂਦਿਆਂ ਭਾਈ ਰੂਪ ਚੰਦ ਜੀ ਦੇ ਜੀਵਨ ਅਤੇ ਸੇਵਾਵਾਂ ’ਤੇ ਚਾਨਣਾ ਪਾਇਆ। ਉਹਨਾਂ ਦੇ ਜੱਥੇ ਨੇ ਲਗਾਤਾਰ ਸ਼ਨੀਵਾਰ ਤੇ ਐਤਵਾਰ ਦੇ ਦੀਵਾਨਾਂ ਵਿੱਚ ਹਾਜ਼ਰੀ ਭਰੀ। ਉਨ੍ਹਾਂ ਨੇ ਗੁਰੂ ਇਤਿਹਾਸ ਨੂੰ ਢਾਡੀ ਵਾਰਾਂ ਰਾਹੀਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਸੰਗਤ ਦੇ ਰੂਬਰੂ ਕੀਤਾ। ਇਸ ਦੌਰਾਨ ਉਨ੍ਹਾਂ ਦੇ ਪੁੱਤਰ ਅੰਗਦ ਸਿੰਘ ਨੇ ਵੀ ਢਾਡੀ ਵਾਰਾਂ ਪੇਸ਼ ਕਰਕੇ ਸੰਗਤ ਨੂੰ ਨਿਹਾਲ ਕੀਤਾ।
ਅਰਦਾਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।
                  ਇਸ ਮੌਕੇ ਧੰਨ-ਧੰਨ ਬਾਬਾ ਭਾਈ ਰੂਪ ਚੰਦ ਜੀ ਦੇ ਜੀਵਨ ਅਤੇ ਸੇਵਾਵਾਂ ਨੂੰ ਸਮਰਪਿਤ ਇੱਕ ਯਾਦਗਾਰੀ ਸੋਵੀਨੀਅਰ ਵੀ ਜਾਰੀ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਢਾਡੀ ਸੰਦੀਪ ਸਿੰਘ ਲੁਹਾਰਾ ਅਤੇ ਉਨ੍ਹਾਂ ਦੇ ਜਥੇ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
                   ਇਸ ਸਮਾਗਮ ਦੀ ਸਫ਼ਲਤਾ ਵਿੱਚ ਅੰਗਰੇਜ਼ ਸਿੰਘ ਸੰਧੂ (ਸਰਪੰਚ) , ਬਲਵੀਰ ਸਿੰਘ ਭਿੰਡਰ, ਬਚਿੱਤਰ ਸਿੰਘ ਬੰਮਰਾ, ਜਸਵੀਰ ਸਿੰਘ, ਗੁਰਦੀਪ ਸਿੰਘ (ਪਾਲਕਾ ਬਾਜ਼ਾਰ), ਗੁਰਦੇਵ ਸਿੰਘ ਅਨੰਦਵਾਲ, ਸੁੱਖਾ ਗਿੱਲ (ਲੰਢੇ ਕੇ) , ਰਾਜਦੀਪ ਸਮੇਤ ਪਿੰਡ ਸਮਾਧ ਭਾਈ ਅਤੇ ਇਲਾਕਾ ਨਿਵਾਸੀ ਬੀਬੀਆਂ, ਨੌਜਵਾਨਾਂ ਅਤੇ ਸਮੂਹ ਸੰਗਤ ਨੇ ਲੰਗਰ ਸੇਵਾ ਅਤੇ ਹੋਰ ਪ੍ਰਬੰਧਾਂ ਵਿੱਚ ਭਰਪੂਰ ਯੋਗਦਾਨ ਪਾਇਆ। ਗੁਰਦੁਆਰਾ ਨਾਨਕਸਰ ਦੇ ਸੇਵਾਦਾਰਾਂ ਅਤੇ ਪ੍ਰਬੰਧਕ ਕਮੇਟੀ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਗਿਆ।
                       ਇਸ ਤੋਂ ਇਲਾਵਾ ਅਮਰੀਕਾ ਦੇ ਵੱਖ-ਵੱਖ ਸੂਬਿਆਂ ਵਿੱਚ ਵੱਸਦੇ ਸਮਾਧ ਭਾਈ ਅਤੇ ਇਲਾਕਾ ਨਿਵਾਸੀਆਂ ਨੇ ਵੀ ਆਰਥਿਕ ਸਹਿਯੋਗ ਦੇ ਕੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਦੇਸ਼ ਪੰਜਾਬ ਰੇਡੀਓ ਵੱਲੋਂ ਕੀਤੇ ਗਏ ਲਾਈਵ ਪ੍ਰਸਾਰਣ ਰਾਹੀਂ ਸਮਾਗਮ ਦਾ ਆਨੰਦ ਮਾਣਿਆ। ਸਮਾਗਮ ਦੀ ਮੀਡੀਆ ਕਵਰੇਜ ਕੁਲਵੰਤ ਉੱਭੀ ਧਾਲੀਆਂ, ਪੱਤਰਕਾਰ ਗੁਰਿੰਦਰਜੀਤ ਸਿੰਘ “ਨੀਟਾ ਮਾਛੀਕੇ” ਅਤੇ ਗੁਰਦੀਪ ਸ਼ੇਰਗਿੱਲ ਵੱਲੋਂ ਕੀਤੀ ਗਈ। ਅੰਤ ਅਗਲੇ ਸਾਲ ਇਸੇ ਤਰ੍ਹਾਂ ਸਮਾਗਮ ਕਰਾਉਣ ਦੇ ਵਾਅਦੇ ਨਾਲ ਬਾਬਾ ਜੀ ਨੂੰ ਯਾਦ ਕਰਦੇ ਹੋਏ, ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਇਹ ਸਮਾਗਮ ਯਾਦਗਾਰੀ ਹੋ ਨਿਬੜਿਆ।

The post ਮਾਧ ਭਾਈ ਦੀ ਸੰਗਤ ਨੇ ਧੰਨ-ਧੰਨ ਬਾਬਾ ਭਾਈ ਰੂਪ ਚੰਦ ਜੀ ਦੀ ਬਰਸੀ ਫਰਿਜ਼ਨੋ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ appeared first on Sanjhi Soch Worldwide Newspaper.

Share
XLinkedInWhatsAppTelegramPinterestReddit

Interactive form removed in AMP view.

Interactive form removed in AMP view.

View full desktop version