ਅੱਜ ਦੀਆਂ ਵੱਡੀਆਂ ਖਬਰਾਂ | Punjabi News Bulletin | 30 December 2025 | Mannat TV
Today’s Top Punjabi Headlines | Mannat TV 👉 ਟਰੰਪ ਨੇ ਕਿਹਾ ਰੂਸ-ਯੂਕਰੇਨ ਜੰਗ ਖਤਮ ਕਰਨ ਲਈ ਗੱਲਬਾਤ ਆਖਰੀ ਪੜਾਅ ‘ਤੇ
👉 ਅਮਰੀਕਾ ਨਾਲੋਂ ਵੱਧ ਸਾਊਦੀ ਅਰਬ ਵੱਲੋਂ ਭਾਰਤੀਆਂ ਨੂੰ ਕੀਤਾ ਗਿਆ ਡਿਪੋਰਟ
👉 ਚੀਨ ਨੇ ਅਮਰੀਕਾ ਦੀਆਂ ਵੱਡੀਆਂ ਕੰਪਨੀਆਂ ‘ਤੇ ਲਾਈ ਪਾਬੰਦੀ, ਅਧਿਕਾਰੀ ਬਲੈਕਲਿਸਟ
👉 ਕੈਨੇਡਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤੂਫ਼ਾਨ ਅਤੇ ਬਰਫੀਲੀ ਬਾਰਿਸ਼ ਦੀ ਚੇਤਾਵਨੀ
👉 ਕੈਲੀਫ਼ੋਰਨੀਆ ‘ਚ ਭਿਆਨਕ ਸੜਕ ਹਾਦਸਾ, ਦੋ ਭਾਰਤੀ ਵਿਦਿਆਰਥਣਾਂ ਦੀ ਮੌਤ
👉 ਮੁਸੀਬਤ ਵਿੱਚ ਫਸੀਆਂ ਭਾਰਤੀ ਔਰਤਾਂ ਲਈ ਕੈਨੇਡਾ ਵਿੱਚ ਖੋਲ੍ਹਿਆ ਗਿਆ ਸਹਾਇਤਾ ਕੇਂਦਰ
👉 ਮੈਕਸੀਕੋ ਵਿੱਚ ਰੇਲਗੱਡੀ ਪਟੜੀ ਤੋਂ ਉਤਰੀ, ਹਾਦਸੇ ‘ਚ 13 ਦੀ ਮੌਤ, 98 ਹੋਰ ਜਖ਼ਮੀ 📺 Mannat TV – ਪੰਜਾਬ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ, ਰਾਜਨੀਤੀ, ਖੇਡਾਂ, ਮਨੋਰੰਜਨ ਅਤੇ ਧਾਰਮਿਕ ਸਮਾਗਮਾਂ ਦਾ ਵਿਸ਼ਵਾਸਯੋਗ ਚੈਨਲ।
🎥 ਹਰ ਰੋਜ਼ ਦੇਖੋ – Mannat TV Daily News Bulletin English Headlines 👉 Trump says talks to end the Russia–Ukraine war are in the final stage
👉 Saudi Arabia has deported more Indians than the United States
👉 China bans major US companies, officials blacklisted
👉 Storm and heavy snowfall warning across most parts of Canada
👉 Deadly road accident in California, two Indian students killed
👉 Support center opened in Canada for Indian women in distress
👉 Train derailment in Mexico leaves 13 dead, 98 injured #PunjabiNews #MannatTV #BreakingNews #RussiaUkraineWar #TrumpNews #SaudiArabia #ChinaUS #CanadaWeather #CaliforniaAccident #IndianStudents #MexicoTrainCrash #GlobalNews #DailyPunjabiNews Mannat TV, Punjabi news, 30 December 2025 news, Russia Ukraine war talks, Trump statement, Saudi Arabia deportation, China US companies ban, Canada storm warning, California road accident, Indian students death, Mexico train derailment, latest Punjabi news bulletin, Mannat TV daily news ਟਰੰਪ ਦਾ ਦਾਅਵਾ ਰੂਸ-ਯੂਕਰੇਨ ਜੰਗ ਅਖੀਰਲੇ ਪੜਾਅ ‘ਚ | ਸਾਊਦੀ ਅਰਬ ਵੱਲੋਂ ਵੱਡੀ ਗਿਣਤੀ ‘ਚ ਭਾਰਤੀ ਡਿਪੋਰਟ | ਕੈਨੇਡਾ ‘ਚ ਤੂਫ਼ਾਨ ਦੀ ਚੇਤਾਵਨੀ | ਕੈਲੀਫ਼ੋਰਨੀਆ ਸੜਕ ਹਾਦਸੇ ‘ਚ ਦੋ ਭਾਰਤੀ ਵਿਦਿਆਰਥਣਾਂ ਦੀ ਮੌਤ
Author: admin
Hukamnama | Sri Darbar Sahib | 30 December 2025 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 501 ਗੂਜਰੀ ਮਹਲਾ ੫ ॥
ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨ੍ਹ੍ਹੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥ ਅਰਥ: ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ।੧।ਰਹਾਉ। ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ।੧। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ।੨। ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ।੩। ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ। ਹੇ ਨਾਨਕ! ਆਖ-ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ।੪।੨।੨੮। Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Hukamnama | Sri Darbar Sahib | 29 December 2025 | ਹੁਕਮਨਾਮਾ
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 547 ਬਿਹਾਗੜਾ ਮਹਲਾ ੫ ਛੰਤ ॥
ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥ ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥ ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥ ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥ ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥ ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥ ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥ ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥ ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥ ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥ ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥ ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥ ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥ ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥ ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥ ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥ ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥ ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥ ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥ ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥ ਵਿਆਖਿਆ: ਹੇ ਮੇਰੇ ਮਾਲਕ! ਮੇਰੀ ਬੇਨਤੀ ਸੁਣ। (ਅਸੀਂ ਜੀਵ) ਕ੍ਰੋੜਾਂ ਪਾਪਾਂ ਨਾਲ ਲਿਬੜੇ ਹੋਏ ਹਾਂ, ਪਰ ਫਿਰ ਭੀ ਤੇਰੇ (ਦਰ ਦੇ) ਦਾਸ ਹਾਂ। ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਹੇ ਕਿਰਪਾ ਕਰਨ ਵਾਲੇ! ਹੇ ਮੋਹਨ! ਹੇ ਸਾਡੇ ਦੁੱਖ-ਕਲੇਸ਼ ਦੂਰ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਨਿਰਲੇਪ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ। ਹੇ ਪ੍ਰਭੂ! ਤੂੰ ਸਾਡੇ ਅੱਤ ਨੇੜੇ ਵੱਸਦਾ ਹੈਂ, ਤੂੰ ਸਭ ਜੀਵਾਂ ਦੇ ਅੰਗ-ਸੰਗ ਰਹਿੰਦਾ ਹੈਂ, ਤੂੰ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈਂ ਤੇ ਸਭ ਦੇ ਕੀਤੇ ਕੰਮ ਵੇਖਦਾ ਹੈਂ। ਹੇ ਮੇਰੇ ਸੁਆਮੀ! ਨਾਨਕ ਜੀ ਦੀ ਬੇਨਤੀ ਸੁਣ। ਮੈਂ ਤੇਰੇ ਘਰ ਦਾ ਗ਼ੁਲਾਮ ਹਾਂ, ਮੇਰੀ ਇੱਜ਼ਤ ਰੱਖ ਲੈ ॥੧॥ ਹੇ ਪ੍ਰਭੂ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਅਸੀਂ (ਤੇਰੇ ਦਰ ਤੇ) ਨਿਮਾਣੇ ਮੰਗਤੇ ਹਾਂ। ਹੇ ਮੁਰਾਰੀ! ਮੈਂ ਮਾਇਆ ਦੇ ਮੋਹ ਵਿਚ ਡੁੱਬਾ ਰਹਿੰਦਾ ਹਾਂ, ਮੈਨੂੰ (ਮੋਹ ਵਿਚੋਂ) ਕੱਢ ਲੈ। ਮੈਂ ਲੋਭ ਵਿਚ, ਮੋਹ ਵਿਚ, ਵਿਕਾਰ ਵਿਚ ਬੱਝਾ ਰਹਿੰਦਾ ਹਾਂ। ਅਸੀਂ ਜੀਵ ਅਨੇਕਾਂ ਪਾਪ ਕਮਾਂਦੇ ਰਹਿੰਦੇ ਹਾਂ। ਇਕ ਕਰਤਾਰ ਹੀ ਨਿਰਲੇਪ ਰਹਿੰਦਾ ਹੈ, ਤੇ ਬੰਧਨਾਂ ਤੋਂ ਆਜ਼ਾਦ ਹੈ, ਅਸੀਂ ਜੀਵ ਤਾਂ ਆਪਣੇ ਕੀਤੇ ਕਰਮਾਂ ਦਾ ਫਲ ਭੁਗਤਦੇ ਰਹਿੰਦੇ ਹਾਂ। ਹੇ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲੇ ਪ੍ਰਭੂ! ਮੇਹਰ ਕਰ, ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਮੇਰੀ ਜਿੰਦ) ਥੱਕ ਗਈ ਹੈ। ਨਾਨਕ ਜੀ ਬੇਨਤੀ ਕਰਦੇ ਹਨ ਕਿ ਉਹ ਉਸ ਹਰੀ ਦਾ ਦਾਸ ਹੈ ਜੋ ਪ੍ਰਭੂ (ਸਭ) ਜੀਵਾਂ ਦੇ ਪ੍ਰਾਣਾਂ ਦਾ ਆਸਰਾ ਹੈ ॥੨॥ ਹੇ ਪ੍ਰਭੂ! ਤੂੰ ਵੱਡੀ ਤਾਕਤ ਵਾਲਾ ਹੈਂ, ਮੇਰੀ ਅਕਲ ਨਿੱਕੀ ਜਿਹੀ ਹੈ (ਤੇਰੇ ਵਡੱਪਣ ਨੂੰ ਸਮਝ ਨਹੀਂ ਸਕਦੀ)। ਹੇ ਪ੍ਰਭੂ! ਤੇਰੀ ਨਿਗਾਹ ਸਦਾ ਇਕ-ਸਾਰ ਹੈ ਤੂੰ ਨਾ-ਸ਼ੁਕਰਿਆਂ ਦੀ ਭੀ ਪਾਲਣਾ ਕਰਦਾ ਰਹਿੰਦਾ ਹੈਂ। ਹੇ ਕਰਤਾਰ! ਹੇ ਬੇਅੰਤ ਪ੍ਰਭੂ! ਤੂੰ ਜੀਵਾਂ ਦੀ ਸਮਝ ਤੋਂ ਪਰੇ ਅਥਾਹ ਹੈਂ, ਮੈਂ ਨੀਵੇਂ ਜੀਵਨ ਵਾਲਾ (ਤੇਰੀ ਬਾਬਤ) ਕੁਝ ਭੀ ਨਹੀਂ ਜਾਣ ਸਕਦਾ। ਹੇ ਪ੍ਰਭੂ! ਤੇਰਾ ਕੀਮਤੀ ਨਾਮ ਛੱਡ ਕੇ ਮੈਂ ਕਉਡੀਆਂ ਇਕੱਠੀਆਂ ਕਰਦਾ ਰਹਿੰਦਾ ਹਾਂ, ਮੈਂ ਪਸੂ-ਸੁਭਾਉ ਹਾਂ, ਨੀਵਾਂ ਹਾਂ, ਅੰਞਾਣ ਹਾਂ। ਮੈਂ ਪਾਪ ਕਰ ਕਰ ਕੇ (ਉਸ ਮਾਇਆ ਨੂੰ ਹੀ) ਜੋੜਦਾ ਰਿਹਾ ਜੇਹੜੀ ਕਦੇ ਟਿਕ ਕੇ ਨਹੀਂ ਬੈਠਦੀ, ਜੇਹੜੀ ਜੀਵਾਂ ਦਾ ਸਾਥ ਛੱਡ ਜਾਂਦੀ ਹੈ। ਹੇ ਨਾਨਕ ਜੀ! ਹੇ ਸਭ ਤਾਕਤਾਂ ਦੇ ਮਾਲਕ ਮੇਰੇ ਸੁਆਮੀ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ ॥੩॥ ਉਸ ਪਰਮਾਤਮਾ ਨੇ ਮਨੁੱਖ ਨੂੰ ਆਪ ਆਪਣੇ ਚਰਨਾਂ ਵਿਚ ਜੋੜ ਲਿਆ ਜਿਸ ਤੋਂ (ਉਹ ਚਿਰਾਂ ਦਾ) ਵਿਛੁੜਿਆ ਆ ਰਿਹਾ ਸੀ। ਤੇ ਉਸ ਨੇ ਗੁਰੂ ਦੀ ਸੰਗਤ ਵਿਚ ਆ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕਰ ਦਿੱਤੇ। ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਸੋਹਣੇ ਗੀਤ ਸਦਾ ਗਾਣ ਦੀ ਬਰਕਤਿ ਨਾਲ ਆਨੰਦ-ਸਰੂਪ ਪਰਮਾਤਮਾ (ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ। ਇੰਜ ਪ੍ਰਭੂ ਦੀ ਸੰਗਤ ਨਾਲ ਉਸ ਦਾ ਹਿਰਦਾ-ਸੇਜ ਆਨੰਦ-ਭਰਪੂਰ ਹੋ ਜਾਂਦਾ ਹੈ ਤੇ ਪ੍ਰਭੂ ਉਸ ਨੂੰ ਆਪਣਾ (ਸੇਵਕ) ਬਣਾ ਲੈਂਦਾ ਹੈ। ਇਸੇ ਤਰ੍ਹਾਂ ਚਿੰਤਾ-ਫ਼ਿਕਰ ਤਿਆਗ ਕੇ ਜੀਵ ਸ਼ਾਂਤ-ਚਿਤ ਹੋ ਜਾਂਦਾ ਹਨ ਤੇ ਮੁੜ ਉਸ ਨੂੰ ਕੋਈ ਦੁੱਖ ਪੋਹ ਨਹੀਂ ਸਕਦਾ। ਹੇ ਨਾਨਕ ਜੀ! ਜੇਹੜੇ ਮਨੁੱਖ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ਉਹ (ਆਪਣੇ ਅੰਦਰ) ਪਰਮਾਤਮਾ ਦਾ ਦਰਸਨ ਕਰ ਕੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ ॥੪॥੫॥੮॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith









