Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 552 ਸਲੋਕੁ ਮਃ ੪ ॥
ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਵਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ ਮਃ ੩ ॥ ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਿਆਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਿਆਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥ ਅਰਥ: ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ। ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ। ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ ਤੇ ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ। ਹੇ ਨਾਨਕ ਜੀ! ਸਤਿਗੁਰੂ ਦੀ ਸੇਵਾ ਤੋਂ ਬਿਨਾ ਜੀਵ (ਮਾਨੋ) ਜਮਪੁਰੀ ਵਿਚ ਬੱਧੇ ਮਾਰੀਦੇ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ ॥੧॥ ਕਈ ਮਨੁੱਖ ਸਤਿਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ। ਹੇ ਨਾਨਕ ਜੀ! ਐਸੇ ਮਨੁੱਖ ਆਪਣਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ ॥੨॥ ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਵਿਦਿਆਰਥੀ ਪੜ੍ਹਨ ਨੂੰ ਲਿਆਉਂਦਾ ਹੈ। ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ। ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇੰਞਾਣੇ ਕਰ ਦੇਂਦਾ ਹੈ। ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ ਜਦੋਂ ਉਹ ਤੇਰੇ ਮਨ ਨੂੰ ਚੰਗੇ ਲੱਗਦੇ ਹਨ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ ॥੧੧॥ सलोकु मः ४ ॥
बिनु सतिगुर सेवे जीअ के बंधना जेते करम कमाहि ॥ बिनु सतिगुर सेवे ठवर न पावही मरि जमहि आवहि जाहि ॥ बिनु सतिगुर सेवे फिका बोलणा नामु न वसै मनि आइ ॥ नानक बिनु सतिगुर सेवे जम पुरि बधे मारीअहि मुहि कालै उठि जाहि ॥१॥ मः ३ ॥ इकि सतिगुर की सेवा करहि चाकरी हरि नामे लगै पिआरु ॥ नानक जनमु सवारनि आपणा कुल का करनि उधारु ॥२॥ पउड़ी ॥ आपे चाटसाल आपि है पाधा आपे चाटड़े पड़ण कउ आणे ॥ आपे पिता माता है आपे आपे बालक करे सिआणे ॥ इक थै पड़ि बुझै सभु आपे इक थै आपे करे इआणे ॥ इकना अंदरि महलि बुलाए जा आपि तेरै मनि सचे भाणे ॥ जिना आपे गुरमुखि दे वडिआई से जन सची दरगहि जाणे ॥११॥ अर्थ: सतिगुरु के बताए हुए कार्य करने के बिना जितने भी कार्य जीव करते हैं वह उनके लिए बंधन बनते हैं। सतिगुरु की सेवा के बिना कोई और सहारा जीवों को नहीं मिलता (और इस लिए) जन्म-मरन में लगे रहते हैं। गुरु की बताई हुई सिमरन की कार से दूर हो करके मनुष्य और और फीके बोल बोलता है इस के हृदय में नाम नहीं वस्ता। हे नानक जी! सतिगुरु की सेवा के बिना जीव (मानों) जमपुरी में बांध के मारे जाते हैं और जग से चलने के समय कालिख कमा के जाते हैं ॥१॥ कई मनुष्य सतिगुरू की बताई हुई सिमरन की कार करते हैं और उनका प्रभू के नाम में प्यार बन जाता है। हे नानक जी! ऐसे मनुष्य अपना जन्म सवार लेते हैं और अपनी कुल भी तार लेते हैं ॥२॥ प्रभू आप ही पाठशाला है, आप ही उस्ताद है, और आप ही विद्यार्थी पढ़ने के लिए लाता है। आप ही माता पिता है और आप ही बालकों को समझदार बनाता है। एक जगह सब कुछ पढ़ कर आप ही समझता है और एक जगह आप ही बालकों को अनजान कर देता हैं। तूँ कइयों को अपने महल में धुर अंदर बुला लेता हैं जब वह तेरे मन को अच्छे लगते हैं। जिन गुरमुखों को आप आदर देता है, वह सच्ची दरगाह में प्रगट हो जाते हैं ॥११॥ #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith
Hukamnama | Sri Darbar Sahib | 23 December 2025 | ਹੁਕਮਨਾਮਾ



