
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 698 Mukhwaak In Punjabi
ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ Meaning In Punjabi
ਅਰਥ: ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ॥੧॥ ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ), ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ ॥੨॥ ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ)! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ ਜੀ! (ਆਖੋ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! (ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ ॥੪॥੧॥੭॥ Mukhwaak In Hindi
जैतसरी महला ४ घरु २
ੴ सतिगुर प्रसादि ॥
हरि हरि सिमरहु अगम अपारा ॥ जिसु सिमरत दुखु मिटै हमारा ॥ हरि हरि सतिगुरु पुरखु मिलावहु गुरि मिलिऐ सुखु होई राम ॥१॥ हरि गुण गावहु मीत हमारे ॥ हरि हरि नामु रखहु उर धारे ॥ हरि हरि अंम्रित बचन सुणावहु गुर मिलिऐ परगटु होई राम ॥२॥ मधुसूदन हरि माधो प्राना ॥ मेरै मनि तनि अंम्रित मीठ लगाना ॥ हरि हरि दइआ करहु गुरु मेलहु पुरखु निरंजनु सोई राम ॥३॥ हरि हरि नामु सदा सुखदाता ॥ हरि कै रंगि मेरा मनु राता ॥ हरि हरि महा पुरखु गुरु मेलहु गुर नानक नामि सुखु होई राम ॥४॥१॥७॥ Mukhwaak Meaning In Hindi
अर्थ: राग जैतसरी, घर २ में गुरु रामदास जी की बाणी।
अकाल पुरख एक है और सतिगुरु की कृपा द्वारा मिलता है।
हे भाई! उस अपहुँच और बेअंत परमात्मा का नाम सिमरिया करो, जिस को सिमरिया हम जीवों का हरेक दुःख दूर हो सकता है। हे हरी! हे प्रभू! हमें गुरु महापुरख मिला दे। अगर गुरु मिल जाए, तो आतमिक आनंद प्राप्त हो जाता है ॥१॥ हे मेरे मित्रो! परमात्मा की सिफत-सलाह के गीत गया करो, परमात्मा का नाम अपने हृदय में बसाई रखो। परमात्मा की सिफत-सलाह के आतमिक जीवन देने वाले बोल (मुझे भी) सुनाया करो। (हे मित्रो! गुरु की सरन पड़े रहो), अगर गुरु मिल जाए, तो परमात्मा हृदय में प्रकट हो जाता है ॥२॥ हे दूतां के नाश करने वाले! हे माया के पती! हे मेरी जिंद (के सहारे)! मेरे मन में, मेरे हिरदे में, आतमिक जीवन देन वाला तेरा नाम मिठा लग रहा है। हे हरी! हे प्रभू! (मेरे पर) मेहर कर, मुझे वह महापुरख गुरू मिला जो माया के प्रभाव से उतांह (परे) है ॥३॥ हे भाई! परमातमा का नाम सदा सुख देन वाला है। मेरा मन उस परमातमा के प्यार में मसत रहता है। हे नानक जी! (कहो-) हे हरी! मुझे गुरू महापुरख मिला। हे गुरू! (तेरे बखस़े) हरि-नाम में जुडिया आतमिक आनंद मिलता है ॥४॥१॥७॥ Jaitsaree Mahalaa 4 Ghar 2
Ik Oankaar Satgur Parsaad ||
Har Har Simrahu Agam Apaaraa || Jis Simrat Dukh Mitte Hamaaraa || Har Har Satgur Purakh Milaavahu Gur Mileai Sukh Hoee Raam ||1|| Har Gun Gaavahu Meet Hamaare || Har Har Naam Rakhahu Uur Dhaare || Har Har Amrit Bachan Sunaavahu Gur Mileai Paragatt Hoee Raam ||2|| Madhhusoodan Har Maadhho Praanaa || Merai Man Tan Amrit Meeth Lagaanaa || Har Har Daeaa Karahu Gur Melahu Purakh Niranjan Soee Raam ||3|| Har Har Naam Sadaa Sukhdaataa || Har Kai Rang Meraa Man Raataa || Har Har Mahaa Purakh Gur Melahu Gur Naanak Naam Sukh Hoee Raam ||4||1||7|| ——— #Hukamnama #SriDarbarSahib #GoldenTemple #DarbarSahib #Amritsar #DailyHukamnama #Gurbani #Sikhism #GuruGranthSahib #Waheguru #SikhFaith #Nitnem #HarmandirSahib #ShabadKirtan #SikhTraditions #sikhism #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith