Hukamnama | Sri Darbar Sahib | 16 September 2026 | ਹੁਕਮਨਾਮਾ
https://www.youtube.com/watch?v=O4eNoHHeRSE
Daily Mukhwak From Shri Darbar Sahib
Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 497 ਗੂਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥ ਫਿਰਤ ਫਿਰਤ ਤੁਮ੍ਹ੍ਹਰੈ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥ ਅਰਥ: ਹੇ ਭਾਈ! ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ (ਕਿਸੇ ਦਾ) ਦੁੱਖ ਪੀੜ ਕੱਟ ਨਹੀਂ ਸਕਦਾ। ਪਰਮਾਤਮਾ (ਦਾ ਆਦਰਾ) ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ।1। ਰਹਾਉ। ਹੇ ਭਾਈ! ਮੈਂ ਜਿਸ ਭੀ ਮਨੁੱਖ ਕੋਲ (ਆਪਣੇ ਦੁੱਖ ਦੀ) ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ (ਉਹ ਮੇਰਾ ਦੁੱਖ ਕੀਹ ਨਿਵਿਰਤ ਕਰੇ?)। ਹੇ ਭਾਈ! ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (-ਭਰਿਆ ਸੰਸਾਰ-) ਸਮੁੰਦਰ ਪਾਰ ਕੀਤਾ ਹੈ।1। ਹੇ ਭਾਈ! ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸਜਣ ਰਿਸ਼ਤੇਦਾਰ (ਦੁੱਖਾਂ ਦੀ ਨਿਵਿਰਤੀ ਵਾਸਤੇ) ਕਿਸੇ ਭੀ ਕੰਮ ਨਹੀਂ ਆ ਸਕਦੇ। ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸ੍ਰੇਸ਼ਟ (ਜਾਣੋ) , ਉਸ ਦੀ ਸੰਗਤਿ ਵਿਚ ਰਿਹਾਂ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ।2। ਹੇ ਭਾਈ! ਜੇ ਮਾਇਆ ਦੇ ਲੱਖਾਂ ਕ੍ਰੋੜਾਂ ਸੁਆਦਲੇ ਖਾਣੇ ਹੋਣ, ਉਹਨਾਂ ਵਿਚ ਲੱਗਿਆਂ (ਖਾਣ ਦੀ) ਤ੍ਰਿਸ਼ਨਾ ਨਹੀਂ ਮੁੱਕਦੀ। ਪਰਮਾਤਮਾ ਦਾ ਨਾਮ ਸਿਮਰਦਿਆਂ (ਅੰਦਰ, ਮਾਨੋ) ਕ੍ਰੋੜਾਂ (ਸੂਰਜਾਂ ਦਾ) ਚਾਨਣ ਹੋ ਜਾਂਦਾ ਹੈ, ਤੇ ਅੰਦਰ ਉਹ ਕੀਮਤੀ ਨਾਮ-ਪਦਾਰਥ ਦਿੱਸ ਪੈਂਦਾ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।3। ਹੇ ਨਾਨਕ! (ਆਖ–) ਹੇ ਪ੍ਰਭੂ ਪਾਤਿਸ਼ਾਹ! ਹੇ ਜੀਵਾਂ ਦੇ ਸਾਰੇ ਡਰ ਨਾਸ ਕਰਨ ਵਾਲੇ ਹਰੀ! ਜੇਹੜਾ ਮਨੁੱਖ ਭਟਕਦਾ ਭਟਕਦਾ (ਆਖ਼ਰ) ਤੇਰੇ ਦਰ ਤੇ ਆ ਪਹੁੰਚਦਾ ਹੈ ਉਹ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ, (ਤੇ ਤੇਰੇ ਦਰ ਤੋਂ) ਇਹ ਸੁਖ ਪ੍ਰਾਪਤ ਕਰਦਾ ਹੈ।4।6।7। #Hukamnama #sridarbarsahibji #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English

