Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 590 ਸਲੋਕੁ ਮਃ ੩ ॥
ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥ ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥ ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ। ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ। ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ। ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ। ਹੇ ਨਾਨਕ ਜੀ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ ॥੧॥ ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ। ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ (ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ) ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ। ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਮਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ। ਹੇ ਨਾਨਕ ਜੀ! (ਇਹੋ ਜਿਹੇ ਜੀਵਾਂ ਨੂੰ) ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਨਿਗਾਹ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ ॥੨॥ ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ (ਉਸ ਪਿਆਰ ਦਾ ਸਦਕਾ ਉਹ) ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ। (ਸਤਿਗੁਰੂ ਦੇ ਕੋਲ ਆ ਕੇ) ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ। (ਇਹੋ ਜਿਹੇ) ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ। ਗੁਰੂ ਸਤਿਗੁਰੂ ਹਰੀ ਦੇ ਨਾਮ ਦਾ (ਮਾਨੋ) ਬੋਹਲ ਹੈ, ਵੱਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ। ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹਦਿਆਂ ਉਠਦਿਆਂ (ਭਾਵ, ਹਰ ਵੇਲੇ) ਹਰੀ ਦਾ ਨਾਮ ਸਿਮਰਦੇ ਹਨ ॥੧੧॥ सलोकु मः ३ ॥
भगत जना कंउ आपि तुठा मेरा पिआरा आपे लइअनु जन लाइ ॥ पातिसाही भगत जना कउ दितीअनु सिरि छतु सचा हरि बणाइ ॥ सदा सुखीए निरमले सतिगुर की कार कमाइ ॥ राजे ओइ न आखीअहि भिड़ि मरहि फिरि जूनी पाहि ॥ नानक विणु नावै नकी वढी फिरहि सोभा मूलि न पाहि ॥१॥ मः ३ ॥ सुणि सिखिऐ सादु न आइओ जिचरु गुरमुखि सबदि न लागै ॥ जेहा सतिगुर नो जाणै तेहो होवै ता सचि नामि लिव लागै ॥ सतिगुरि सेविऐ नामु मनि वसै विचहु भ्रमु भउ भागै ॥ नानक नामि मिलै वडिआई हरि दरि सोहनि आगै ॥२॥ पउड़ी ॥ गुरसिखां मनि हरि प्रीति है गुरु पूजण आवहि ॥ हरि नामु वणंजहि रंग सिउ लाहा हरि नामु लै जावहि ॥ गुरसिखा के मुख उजले हरि दरगह भावहि ॥ गुरु सतिगुरु बोहलु हरि नाम का वडभागी सिख गुण सांझ करावहि ॥ तिना गुरसिखा कंउ हउ वारिआ जो बहदिआ उठदिआ हरि नामु धिआवहि ॥११॥ Hukamnama,
Hukamnama From Amritsar Today,
Hukamnama Sri Darbar Sahib Today,
Hukamnama Sahib,
Hukamnama Katha Manji Sahib Today,
Hukamnama Darbar Sahib,
Hukamnama From Amritsar Today With Meaning,
Hukamnama Today,
Hukamnama From Amritsar Today Live,
Hukamnama Sri Darbar Sahib Today Live,
Hukamnama Darbar Sahib Today,
Hukamnama From Amritsar Today Evening,
Hukamnama Amritsar,
Hukamnama Amritsar Today,
Hukamnama Aaj Ka,
Hukamnama Ajj Da,
Hukamnama Amritsar Darbar Sahib,
Hukamnama Ang
Hukamnama Ardas,
Hukamnama App,
Hukamnama Ang,
Hukamnama Amritsar Sahib,
Aaj Da Hukamnama,
Aj Da Hukamnama Golden Temple In Punjabi,
Aaj Ka Hukamnama,
Ajj Da Hukamnama Darbar Sahib Amritsar,
Aj Da Hukamnama,
Aaj Da Hukamnama Harmandir Sahib,
Aaj Da Hukamnama Sri Harmandir Sahib,
Aaj Da Hukamnama Amritsar,
Amritsar Hukamnama,
Aaj Ka Hukamnama Darbar Sahib,
Shabad Lyrics In Punjabi
Shabad Lyrics In Hindi
Shabad Lyrics In English #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith