
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 608 ਸੋਰਠਿ ਮਹਲਾ ੫ ਘਰੁ ੧ ਤਿਤੁਕੇ
ੴ ਸਤਿਗੁਰ ਪ੍ਰਸਾਦਿ ॥
ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ ਅਰਥ: ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ? ।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ । ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ । ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ ।੨। ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ ।੩। ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ ਜੀ ! ਅਸੀ ਜੀਵਾਂ ਨੇ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ ।੪।੧। Sorath Mahalaa 5 Ghar 1 Tituke
Ik Oankaar Satgur Parsaad ||
Kis Hau Jaachee Kis Aaraadhhee Jaa Sabh Ko Keetaa Hosee ||Jo Jo Deesai Vaddaa Vadderaa So So Khaakoo Ralsee ||Nirbhau Nirañkaar Bhav Khanddan Sabh Sukh Nav Nidhh Desee ||1||Har Jeeu Teree Daatee Raajaa ||Maanas Bapurraa Keaa Saalaahee Keaa Tis Kaa Muhtaajaa || Rahaao ||Jin Har Dhhiaaeaa Sabh Kishh Tis Kaa Tis Kee Bhookh Gavaaee ||Aisaa Dhhan Deeaa Sukhdaatai Nikhutt N Kab Hee Jaaee ||Anad Bhaeaa Sukh Sehaj Samaane Satgur Mel Milaaee ||2|| Man Naam Jap Naam Aaraadhh Andin Naam Vakhaanee ||Oupades Sun Saadhh Santan Kaa Sabh Chookee Kaan Jamaanee ||Jin Kau Kirpaal Hoaa Prabh Meraa Se Laage Gur Kee Baanee ||3||Keemat Koun Karai Prabh Teree Too Sarab Jeeaa Daeaalaa ||Sabh Kishh Keetaa Teraa Vartai Keaa Ham Baal Gupaalaa ||Raakh Lehu Naanak Jan Tumraa Jiu Pitaa Poot Kirpaalaa ||4||1|| ——— #Hukamnama #SriDarbarSahib #GoldenTemple #DarbarSahib #Amritsar #DailyHukamnama #Gurbani #Sikhism #GuruGranthSahib #Waheguru #SikhFaith #Nitnem #HarmandirSahib #ShabadKirtan #SikhTraditions #spiritualwisdom #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith