
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 730 ਸੂਹੀ ਮਹਲਾ ੧ ॥
ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥ ਅਰਥ: ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ। ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ॥੧॥ ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ)। ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ, ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ॥੧॥ ਰਹਾਉ ॥ ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ, (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ, ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ। (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ॥੨॥ (ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ, ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ। ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ ॥੩॥ ਜੋ (ਮਨ ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ, ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ ਨਾਨਕ ਦੀ ਸੰਗਤਿ ਸਦਾ ਉਸ ਮਨ ਨਾਲ ਹੈ, ਜਿਸ ਕਰ ਕੇ ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ ॥੪॥੨॥੯॥ सूही महला १ ॥ कउण तराजी कवणु तुला तेरा कवणु सराफु बुलावा ॥ कउणु गुरू कै पहि दीखिआ लेवा कै पहि मुलु करावा ॥१॥ मेरे लाल जीउ तेरा अंतु न जाणा ॥ तूं जलि थलि महीअलि भरिपुरि लीणा तूं आपे सरब समाणा ॥१॥ रहाउ ॥ मनु ताराजी चितु तुला तेरी सेव सराफु कमावा ॥ घट ही भीतरि सो सहु तोली इन बिधि चितु रहावा ॥२॥ आपे कंडा तोलु तराजी आपे तोलणहारा ॥ आपे देखै आपे बूझै आपे है वणजारा ॥३॥ अंधुला नीच जाति परदेसी खिनु आवै तिलु जावै ॥ ता की संगति नानकु रहदा किउ करि मूड़ा पावै ॥४॥२॥९॥ अर्थ: हे प्रभू! कोई ऐसी तकड़ी नहीं कोई ऐसा वट्टा नहीं (जो तेरे गुणों का अंदाजा ला सके), कोई ऐसा सराफ नहीं जिस को मैं (तेरे गुणों का अंदाजा लगाने के लिए) बुला सकूँ। मुझे कोई ऐसा उस्ताद नहीं दिखता जिस पासों मैं तेरा मुल्य पवा सकूँ या मुल्य पाने की जांच सिक्ख सकूँ ॥१॥ हे मेरे सुंदर प्रभू जी! मैं तेरे गुणों का अंत नहीं जान सकता (मुझे यह समझ नहीं आ सकती कि तेरे में कितनी कु सिफतें हैं)। तूँ पानी में भरपूर हैं, तूँ धरती के अंदर व्यापक हैं, तूँ आकाश में हर जगह मौजूद हैं, तूँ आप ही सब जीवों में सब जगह में समाया हुआ हैं ॥१॥ रहाउ ॥ हे प्रभू! अगर मेरा मन तकड़ी बन जाए, अगर मेरा चित् तोलने वाला वट्टा बन जाए, अगर मैं तेरी सेवा कर सकूँ, तेरा सिमरन कर सकूँ (अगर यह सेवा-सिमरन मेरे लिए) सराफ बन जाए (तेरे गुणों का मैं अंत तो नहीं पा सकूँगा, पर) इन तरीकों के साथ मैं अपने चित् को तेरे चरनों में टिका के रख सकूँगा। (हे भाई!) मैं अपने हृदय में ही उस खसम-प्रभू को बैठा जांच सकूँगा ॥२॥ (हे भाई! प्रभू हरेक जगह व्यापक है, अपनी प्रशंसा भी वह आप ही जानता है और जांच सकता है वह) आप ही तकड़ी है, तकड़ी का वट्टा है, तकड़ी की बोदी है, वह आप ही (आपने गुणों को) तोलने वाला है। वह आप ही सब जीवों की संभाल करता है, आप ही सब के दिलों की समझता है, आप ही जीव-रूप हो के जगत में (नाम) व्यपार कर रहा है ॥३॥ जो (मन माया के मोह में) अंधा हुआ पड़ा है जो (जन्मों जन्मोंतरों के विकारों की मैल के साथ) नीची जाति का बना हुआ है, जो सदा भटकता रहता है, पल भर भी कहीं एक जगह टिक नहीं सकता, नानक की संगत सदा उस मन से है, जिस कर के अंजान नानक परमात्मा के गुणों की कदर नहीं पा सकता ॥४॥२॥९॥ Soohee Mahalaa 1 ||
Kaun Taraajee Kavan Tulaa Teraa Kavan Saraaf Bulaavaa || Kaun Guroo Kai Peh Deekheaa Levaa Kai Peh Mul Karaavaa ||1|| Mere Laal Jeeu Teraa Ant N Jaanaa || Toon Jal Thhal Maheeal Bharpur Leenaa Toon Aape Sarab Samaanaa ||1|| Rahaau || Man Taaraajee Chit Tulaa Teree Sev Saraaf Kamaavaa || Ghatt Hee Bheetar So Sahu Tolee In Bidhh Chit Rahaavaa ||2|| Aape Kanddaa Tol Taraajee Aape Tolanhaaraa || Aape Dekhai Aape Boojhai Aape Hai Vanjaaraa ||3|| Andhhulaa Neech Jaat Pardesee Khin Aavai Til Jaavai || Taa Kee Sangat Naanak Rehdaa Kiu Kar Moorraa Paavai ||4||2||9|| ——— #Hukamnama #SriDarbarSahib #GoldenTemple #DarbarSahib #Amritsar #DailyHukamnama #Gurbani #Sikhism #GuruGranthSahib #Waheguru #SikhFaith #Nitnem #HarmandirSahib #ShabadKirtan #SikhTraditions #spiritualwisdom #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith