
Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 616 ਸੋਰਠਿ ਮਹਲਾ ੫ ॥
ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥ ਅਰਥ: ਮਨੁੱਖ ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, (ਉਸ ਨੂੰ ਭੁਲਾ ਕੇ) ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ॥੧॥ ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ॥ ਰਹਾਉ ॥ ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ। ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ ॥੨॥ (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ ॥੩॥ ਹੇ ਨਾਨਕ ਜੀ! (ਆਖੋ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ ॥੪॥੧੫॥੨੬॥ सोरठि महला ५ ॥
माइआ मोह मगनु अंधिआरै देवनहारु न जानै ॥ जीउ पिंडु साजि जिनि रचिआ बलु अपुनो करि मानै ॥१॥ मन मूड़े देखि रहिओ प्रभ सुआमी ॥ जो किछु करहि सोई सोई जाणै रहै न कछूऐ छानी ॥ रहाउ ॥ जिहवा सुआद लोभ मदि मातो उपजे अनिक बिकारा ॥ बहुतु जोनि भरमत दुखु पाइआ हउमै बंधन के भारा ॥२॥ देइ किवाड़ अनिक पड़दे महि पर दारा संगि फाकै ॥ चित्र गुपतु जब लेखा मागहि तब कउणु पड़दा तेरा ढाकै ॥३॥ दीन दइआल पूरन दुख भंजन तुम बिनु ओट न काई ॥ काढि लेहु संसार सागर महि नानक प्रभ सरणाई ॥४॥१५॥२६॥ अर्थ: मनुष्य माया के मोह के (आतमिक) अंधकार में मस्त रह के सब दातें देने वाले प्रभू के साथ जीव गहरी साँझ नहीं बनाता। जिस परमात्मा ने शरीर जिंद बना के जीव को पैदा किया हुआ है, (उस को भुला कर) अपनी ताकत को ही बड़ी समझता है ॥१॥ हे मूर्ख मन! मालिक प्रभू (तेरी सभी करतूतों को हर समय) देख रहा है। तूँ जो कुछ करता हैं, (मालिक-प्रभू) वही वही जान लेता है, (उससे तेरी) कोई भी करतूत छुपी नहीं रह सकती ॥ रहाउ ॥ हे भाई! मनुष्य जिव्हा के स्वादों में, लोभ के नशे में मस्त रहता है (जिस करके इस के अंदर) अनेकों विकार पैदा हो जाते हैं। मनुष्य हऊमै की जंजीरों के भार नीचे दब जाता है, बहुत जूनों में भटकता फिरता है, और, दु:ख सहारता रहता है ॥२॥ (माया के मोह के अंधकार में फँसा मनुष्य) दरवाजे बंद करके अनेकों परदों के पीछे पराई स्त्री के साथ कुकर्म करता है। (पर, हे भाई!) जब (धर्म राज के दूत) चित्र और गुप्त (तेरी करतूतों का) हिसाब मांगेंगे, तब कोई भी तेरी करतूतें ऊपर पर्दा नहीं डाल सकेगा ॥३॥ हे नानक जी! (कहो-) दीनों पर दया करने वाले! हे सर्व-व्यापक! हे दु:खों के नाश करने वाले! तेरे बिना ओर कोई सहारा नहीं है। हे प्रभू! मैं तेरी शरण आया हूँ। संसार-समुंद्र में (डूबते को मुझे बाजू पकड़ के) निकाल ले ॥४॥१५॥२६॥ Sorath Mahalaa 5 ||
Maaeaa Moh Magan Andhheaarai Devanhaar N Jaanai || Jeeu Pindd Saaj Jin Racheaa Bal Apuno Kar Maanai ||1|| Man Moorre Dekh Raheo Prabh Suaamee || Jo Kishh Kareh Soee Soee Jaanai Rahai N Kashhooai Shhaanee || Rahaau || Jehvaa Suaad Lobh Mad Maato Oupaje Anik Bikaaraa || Bahut Jon Bharmat Dukh Paaeaa Houmai Bandhhan Ke Bhaaraa ||2|| De_ey Kivaarr Anik Parrde Meh Par Daaraa Sang Faakai || Chitar Gupat Jab Lekhaa Maageh Tab Kaun Parrdaa Teraa Ddhaakai ||3|| Deen Daeaal Pooran Dukh Bhanjan Tum Bin Ott N Kaaee || Kaaddh Lehu Sansaar Saagar Meh Naanak Prabh Sarnaaee ||4||15||26|| #Hukamnama #SriDarbarSahib #GoldenTemple #DarbarSahib #Amritsar #DailyHukamnama #Gurbani #Sikhism #GuruGranthSahib #Waheguru #SikhFaith #Nitnem #HarmandirSahib #ShabadKirtan #SikhTraditions #spiritualwisdom #Hukamnama #SriDarbarSahib #GoldenTemple #SriHarmandirSahib #DailyHukamnama #Amritsar #Sikhism #Gurbani #MannatTV #punjabispirituality #sgpcamritsar @SGPCSriAmritsar #punjab #sikhismfaith